ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਮੌਜੂਦਾ ਹਾਲਾਤਾਂ ਦੀ ਸਮੀਖਿਆ ਕਰਕੇ ਅਤੇ ਸਾਰੇ ਸੁਰੱਖਿਆ ਤੇ ਕੂਟਨੀਤਿਕ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਇੱਕ ਵਾਰ ਫਿਰ ਕਰੋੜਾਂ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਲਾਂਘੇ ਨੂੰ ਮੁੜ ਚਾਲੂ ਕਰਨ ਵੱਲ ਸਕਾਰਾਤਮਕ ਪਹਿਲ ਕਰੇਗੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰੀ ਗ੍ਰਹਿ ਮੰਤਰੀ ਅਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਵੀ ਵਿਸਥਾਰਪੂਰਵਕ ਪੱਤਰ ਭੇਜ ਕੇ ਇਸ ਮਾਮਲੇ 'ਤੇ ਗੰਭੀਰਤਾ ਅਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ ਹੈ।