ਪੀ.ਆਰ.ਟੀ.ਸੀ. ਦੀ ਤਰਜ਼ 'ਤੇ ਪਨਬੱਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਉੱਚ ਪੱਧਰੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ: ਚੀਮਾ
ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ 15 ਅਕਤੂਬਰ ਦੀ ਸਮਾਂ-ਸੀਮਾ ਤੈਅ ਕੀਤੀ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੀ.ਆਰ.ਟੀ.ਸੀ ਦੇ ਸਾਰੇ ਮੁਲਾਜ਼ਮ ਬੀਮਾ ਸਕੀਮ ਅਧੀਨ ਕਵਰ ਕੀਤੇ : ਪੰਨੂ
ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ 80ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਸ਼ਰਧਾ ਦੀ ਭਾਵਨਾ ਨਾਲ ਮਨਾਇਆ ਗਿਆ।
ਪੇਂਡੂ ਖੇਤਰਾਂ ਵਿੱਚ ਜਨਤਕ ਆਵਾਜਾਈ ਦੀ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਵਿਸ਼ਾਲ ਕਰਨ ਲਈ, ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਇਸ ਸਾਲ ਸਤੰਬਰ ਦੇ ਮੱਧ ਤੱਕ 100 ਵਿਸ਼ਵ ਪੱਧਰੀ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ ਅਧਿਕਾਰਤ ਤੌਰ 'ਤੇ ਪੀ.ਆਰ.ਟੀ.ਸੀ. (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਦੇ ਬੇੜੇ ਵਿੱਚ ਸ਼ਾਮਲ ਹੋ ਜਾਣਗੀਆਂ।
ਪਟਿਆਲਾ ਦੇ ਇਤਿਹਾਸਕ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਦੂਰ-ਦਰਾਜ਼ ਤੋਂ ਮਾਤਾ ਕਾਲੀ ਦੇ ਦਰਬਾਰ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਪੀ .ਆਰ .ਟੀ ਸੀ ਵੱਲੋਂ ਵੀ ਵੱਡੀ ਤਿਆਰੀ ਕੀਤੀ ਜਾ ਰਹੀ ਹੈ।
ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ (ਆਈ.ਟੀ.) ਸ੍ਰੀ ਰਮਨ ਸ਼ਰਮਾ ਅਤੇ ਆਈ.ਟੀ. ਵਿੰਗ ਦੇ ਮਾਹਿਰ ਮੌਜੂਦ ਸਨ, ਜਦਕਿ ਹੋਰਨਾਂ ਡਿਪੂਆਂ ਦੇ ਜਨਰਲ ਮੈਨੇਜਰ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਾਮਲ ਹੋਏ।
ਇਸ ਅਹਿਮ ਮੀਟਿੰਗ ਦੌਰਾਨ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ,ਜਨਰਲ ਮੈਨੇਜਰ ਪਟਿਆਲਾ ਡਿਪੂ ਜਤਿੰਦਰਪਾਲ ਸਿੰਘ ਗਰੇਵਾਲ ਤੋਂ ਇਲਾਵਾ ਪੀਆਰਟੀਸੀ ਦੇ ਅਧਿਕਾਰੀ ਅਤੇ ਸਬੰਧਤ ਯੂਨੀਅਨ ਦੇ ਆਗੂ ਗੁਰਧਿਆਨ ਸਿੰਘ, ਜਾਨਪਾਲ ਸਿੰਘ ,ਬੁੱਬੂ ਸਰਮਾਂ, ਦਰਸ਼ਨ ਸਿੰਘ,ਰਣਜੀਤ ਸਿੰਘ ਸਮੇਤ ਯੂਨੀਅਨ ਦੇ ਨੁਮਾਇੰਦੇ ਮੌਜੂਦ ਸਨ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 98ਵੀਂ, 99ਵੀਂ ਅਤੇ 100ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਤ੍ਰਿਪੜੀ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੱਜ ਤ੍ਰਿਪੜੀ ਤੋਂ ਰਾਜਪੁਰਾ ਲਈ ਪੀ.ਆਰ.ਟੀ.ਸੀ. ਦੀ ਨਵੀਂ ਸਿੱਧੀ ਬੱਸ ਸੇਵਾ ਨੂੰ ਹਰੀ ਝੰਡੀ ਲੋਕਾ ਨੂੰ ਸਮਰਪਿਤ ਕੀਤਾ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ 'ਮਿਸ਼ਨ ਕਲੀਨ ਪਟਿਆਲਾ' ਤਹਿਤ ਨਾਭਾ ਰੋਡ ਵਿਖੇ ਕੀਤੀ ਸਫ਼ਾਈ ਮੁਹਿੰਮ ਵਿੱਚ ਪੀਆਰਟੀਸੀ ਪਰਿਵਾਰ ਨੇ ਉਤਸ਼ਾਹਪੂਰਵਕ ਭਾਗ ਲੈਂਦਿਆਂ ਇਸ ਲੋਕ-ਹਿੱਤਕਾਰੀ ਅਭਿਆਨ ਨੂੰ ਭਰਪੂਰ ਸਹਿਯੋਗ ਦਿੱਤਾ।
ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਦੂਰਅੰਦੇਸ਼, ਮਨੁੱਖਤਾ-ਪੱਖੀ ਅਤੇ ਕਰਮਚਾਰੀ ਹਿੱਤਾਂ ਨੂੰ ਸਮਰਪਿਤ ਸੋਚ ਦੇ ਸਦਕਾ ਅੱਜ ਪੀਆਰਟੀਸੀ ਮੁੱਖ ਦਫ਼ਤਰ ਵਿਖੇ ਇੱਕ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ।
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਯੋਗ ਅਗਵਾਈ ਹੇਠ ਅਤੇ ਸ. ਹਰਪਾਲ ਸਿੰਘ ਚੀਮਾ, ਟਰਾਂਸਪੋਰਟ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦੇ ਬੱਸ ਸਟੈਂਡਾਂ ਵਿਖੇ ਯਾਤਰੀਆਂ ਨੂੰ ਬਿਹਤਰ, ਸੁਚੱਜੀਆਂ ਅਤੇ ਆਧੁਨਿਕ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਪੀ.ਆਰ.ਟੀ.ਸੀ. ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਸ਼ੇਖੂਪੁਰਾ ਪਿੰਡ ਦੀ ਪੰਚਾਇਤ ਅਤੇ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਚੰਡੀਗੜ੍ਹ ਡਿਪੂ ਦੀ ਬੱਸ ਸਰਵਿਸ ਸ਼ੁਰੂ ਕੀਤੀ ਗਈ ਹੈ
ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਐਮ.ਡੀ ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਬੱਸ ਸਟੈਂਡਾਂ ਦੀ ਨੁਹਾਰ ਸੁਧਾਰਣ ਅਤੇ ਇਹਨਾਂ ਨੂੰ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ ਲਈ ਤਜਵੀਜ਼ਾਂ ‘ਤੇ ਵਿਚਾਰ ਕਰਨ ਲਈ ਕੰਸਲਟੈਂਟ ਏਜੰਸੀ ਨਾਲ ਬੈਠਕ ਕੀਤੀ।
ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਆਮ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਪੀਆਰਟੀਸੀ ਬੁਢਲਾਡਾ ਡਿਪੂ ਅਤੇ ਵਰਕਸ਼ਾਪ ਦਾ ਅਚਨਚੇਤ ਦੌਰਾ ਕੀਤਾ।
ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਤੁਰੰਤ ਪੀ.ਆਰ.ਟੀ.ਸੀ. ਦੀ ਕਾਰਗੁਜਾਰੀ ਵਿੱਚ ਤੇਜ਼ੀ ਲਿਆਉਣ ਲਈ ਬੈਠਕਾਂ ਦਾ ਦੌਰ ਸ਼ੁਰੂ ਕੀਤਾ ਹੈ।
ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅਦਾਰੇ ਦੇ ਨਵਨਿਯੁਕਤ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨਾਲ ਬੈਠਕ ਕਰਕੇ ਪੀਆਰਟੀਸੀ ਦੀ ਹੋਰ ਬਿਹਤਰੀ ਲਈ ਵਿਚਾਰ-ਵਟਾਂਦਰਾ ਕੀਤਾ।
ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਅੱਜ ਸੰਗਰੂਰ ਡਿਪੂ ਅਤੇ ਸਥਾਨਕ ਬੱਸ ਅੱਡੇ ਦੀ ਅਚਾਨਕ ਚੈਕਿੰਗ ਕੀਤੀ ਗਈ। ਇ
2027 ਵਿੱਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ : ਜੁਨੇਜਾ
ਆਪ ਸੂਬਾ ਪ੍ਰਧਾਨ ਅਮਨ ਅਰੋੜਾ, ਹਰਪਾਲ ਚੀਮਾ, ਡਾ. ਬਲਬੀਰ ਸਿੰਘ, ਲਾਲਜੀਤ ਭੁੱਲਰ ਤੇ ਬਲਤੇਜ ਪੰਨੂੰ ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਹਰਪਾਲ ਜੁਨੇਜਾ ਨੂੰ ਵਧਾਈ
ਅਧਿਕਾਰੀਆਂ ਨੂੰ ਸੁਚੱਜੇ ਢੰਗ ਨਾਲ ਮਹਿਕਮੇ ਦਾ ਪੱਧਰ ਉੱਚਾ ਚੱਕਣ ਲਈ ਨਿਰਦੇਸ਼
ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦੇ ਬੁਲਾਰ ਅਤੇ ਜਨਰਲ ਮੈਨੈਜਰ ਜਤਿੰਦਰਪਾਲ ਸਿੰਘ ਗਰੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਰੱਖੜੀ ਦੇ ਤਿਉਹਾਰ ਮੌਕੇ ਪੀ.ਆਰ.ਟੀ.ਸੀ. ਦੀ ਬੱਸ ਸੇਵਾ ਬੇਰੋਕ ਜਾਰੀ ਰਹੇਗੀ।
ਚੇਅਰਮੈਨ ਰਣਜੋਧ ਸਿੰਘ ਹਡਾਣਾ ਨਾਲ ਨਿਵੇਕਲੀਆਂ ਤਕਨੀਕਾਂ ਨਾਲ ਮਹਿਕਮੇਂ ਦਾ ਪੱਧਰ ਹੋਰ ਚੁੱਕਣ ਲਈ ਹੋਈ ਵਿਸ਼ੇਸ਼ ਗੱਲਬਾਤ