Sunday, November 02, 2025

punjabschooleducationdepartment

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ

ਪਟਿਆਲਾ ਜ਼ਿਲ੍ਹੇ ਦੇ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਰਕਾਰੀ ਸਕੂਲ ਬਣ ਗਿਆ ਹੈ।

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ

ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ।