ਸੀਨੀਅਰ ਕਾਂਗਰਸ ਆਗੂ ਅਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੂੰ ਸੰਭਾਲਣ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਪੂਰੀ ਨਾਕਾਮੀ" ਲਈ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਅੱਜ ਪਿੰਡ ਖਿਜਰਪੁਰ (ਸੁਲਤਾਨਪੁਰ ਲੋਧੀ) ਪਹੁੰਚੇ ਅਤੇ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਾਂਝਾ ਕੀਤਾ।