ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸੂਬੇ ਭਰ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਦੀਆਂ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੀਆਂ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਤਸੱਲੀਬਖਸ਼ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈਆਂ ਹਨ। ਚੌਣਾਂ ਦੌਰਾਨ ਕਿਸੇ ਜਾਨੀ ਨੁਕਸਾਨ ਜਾਂ ਝੜਪ ਦੀ ਖ਼ਬਰ ਨਹੀਂ ਆਈ ਹੈ।