Wednesday, September 17, 2025

sewakendra

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 4 ਅਗਸਤ ਨੂੰ ਸੇਵਾ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਡੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੱਸਿਆ ਹੈ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਬਦਲਕੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪ੍ਰਾਪਤ ਹੋਏ ਪੱਤਰ ਮੁਤਾਬਕ ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਜਨਤਕ ਸਥਾਨਾਂ 'ਤੇ ਭੀੜ ਘੱਟ ਰੱਖਣ ਦੇ ਮਕਸਦ ਨਾਲ ਮਿਤੀ 31 ਮਈ 2021 ਤੱਕ ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ।