ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਬਲੋਵਾਲ ਵਿਖੇ ਚੱਲ ਰਹੇ ਸੜਕ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਸ਼ਹਿਰ ਅੰਦਰ ਚੱਲ ਰਹੇ ਡੇਅਰੀ ਫਾਰਮਾਂ ਨੂੰ ਜਲਦ ਤੋਂ ਜਲਦ ਅਬਲੋਵਾਲ ਵਿਖੇ ਸ਼ਿਫਟ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ।
ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੋਗਾ ਦੀ ਰੇਲਵੇ ਪਲੇਟੀ, ਜਿੱਥੇ ਇਸ ਵੇਲੇ ਮਾਲਗੱਡੀਆਂ ਦੀ ਲੋਡਿੰਗ ਅਤੇ ਅਨਲੋਡਿੰਗ ਹੁੰਦੀ ਹੈ, ਨੂੰ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ 15 ਮਹੀਨਿਆਂ ਦੇ ਅੰਦਰ ਮਹਿਣਾ ਵਿਖੇ ਸ਼ਿਫਟ ਕਰ ਦਿੱਤਾ ਜਾਵੇਗਾ।
ਸੂਬੇ ਭਰ ਵਿੱਚ 2.56 ਲੱਖ ਤੋਂ ਵੱਧ ਲੋਕ ਪ੍ਰਭਾਵਿਤ; ਜੰਗੀ ਪੱਧਰ 'ਤੇ ਰਾਹਤ ਤੇ ਮੁੜ-ਵਸੇਬਾ ਕਾਰਜ ਜਾਰੀ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 11330 ਵਿਅਕਤੀ ਬਾਹਰ ਕੱਢੇ