ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪੰਜਾਬ ਵਿਚ ਆ ਕੇ ਭੜਕਾਊ ਭਾਸ਼ਣ ਦੇਣ ਦੇ ਸੰਬੰਧ 'ਚ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਏ. ਡੀ. ਸੀ. (ਜ) ਤੇ ਐਸ.ਪੀ. (ਡੀ) ਨੂੰ ਮੰਗ-ਪੱਤਰ ਦੇ ਕੇ ਮਨੀਸ਼ ਸਿਸਦੀਆ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।