ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਜਿੰਦਰ ਸੋਨੀ ਦੀ ਅਗਵਾਈ ਹੇਠ, ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 11 ਸਰਕਾਰੀ ਸਕੂਲਾਂ ਦੇ ਲਗਭਗ 25 ਪ੍ਰਿੰਸੀਪਲ/ਮੁੱਖੀ ਅਤੇ ਅਧਿਆਪਕਾਂ ਲਈ ਦੋ ਰੋਜ਼ਾ 21 ਅਤੇ 22 ਅਗਸਤ ਨੂੰ ਸਕੂਲ ਲੀਡਰਸ਼ਿਪ ਤੇ ਐਕਸੀਲੈਂਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।