ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਵਿਖੇ ਅਕਾਦਮਿਕ ਸੈਸ਼ਨ 2025 -26 ਦੀ ਸ਼ੁਰੂਆਤ ਸੰਬੰਧੀ ਸੰਸਥਾ ਦੇ ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।