ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਦਰ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਵੱਖੋ ਵੱਖ ਥਾਵਾਂ ਤੇ ਹੋਰ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਸਿੱਖਾਂ ਨੂੰ ਧਾਰਮਿਕ ਚਿੰਨ ਪਹਿਨਣ ਤੋਂ ਰੋਕਣ ਅਤੇ ਪੰਜ ਕਕਾਰਾਂ ਵਿੱਚ ਸ਼ਾਮਿਲ ਕੜੇ ਆਦਿ ਨੂੰ ਇਮਤਿਹਾਨਾਂ ਵਿੱਚ ਉਤਾਰ ਕੇ ਜਾਣ ਦੀਆਂ ਕਾਰਵਾਈਆਂ ਤੇ ਮੁਕੰਮਲ ਤੌਰ ਤੇ ਨੱਥ ਪਾਉਣ ਲਈ ਸਖਤ ਕਾਨੂੰਨ ਬਣਾਇਆ ਜਾਵੇ ।