ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ।
ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਸੁਭਾਸ਼ ਸੁਧਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰੀ ਨਿਗਮਾਂ ਦੇ ਕਿਰਾਏਦਾਰਾਂ/ਲੀਜਧਾਰਕਾਂ/ਤੈਅਬਾਜਾਰੀ ਵਾਲਿਆਂ ਲਈ ਸੰਪਤੀ ਦੇ ਸਵਾਮਿਤਵ ਦਾ ਦਾਵਾ ਪੇਸ਼ ਕਰਨ ਦੀ ਆਖੀਰੀ ਸਮੇਂ-ਸੀਮਾ 31 ਅਗਸਤ, 2024 ਤਕ ਵਧਾ ਦਿੱਤੀ ਗਈ ਹੈ।
ਡਾਇਰੈਕਟਰ ਭਾਸ਼ਾ ਵਿਭਾਗ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ।