ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ ਬਹੁਤ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਮੁਸਤੈਦੀ ਦਿਖਾਉਂਦੇ ਹੋਏ ਚਾਰ ਅਨਸਰਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ, ਅਸਲ੍ਹੇ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।