ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਨਾਲ ਧ੍ਰੋਹ ਕਮਾਉਂਦਿਆਂ ਕੀਤੀ ਸ਼ਰਮਨਾਕ ਕੋਸ਼ਿਸ਼ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਕੁੱਝ ਬੋਲਣ ਤੋਂ ਪਹਿਲਾਂ ਤੱਥ ਦੇਖ ਲਿਆ ਕਰੇ ਕਿਉਂਕਿ ਉਨ੍ਹਾਂ ਜੋ ਚੋਣ ਵਾਅਦਾ ਕੀਤਾ ਹੈ, ਉਹ ਐਲਾਨ ਤਾਂ ਮੌਜੂਦਾ ਸੂਬਾ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ। ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਲਈ ਕੀਤੇ ਐਲਾਨ ਨੂੰ ਮੁੱਖ ਮੰਤਰੀ ਨੇ ਸੁਖਬੀਰ ਵੱਲੋਂ ਕਿਸਾਨਾਂ ਨੂੰ ਭਰਮਾਉਣ ਦੀ ਆਖਰੀ ਕੋਸ਼ਿਸ਼ ਕਰਾਰ ਦਿੱਤਾ ਕਿਉਂਕਿ ਖੇਤੀ ਕਾਨੂੰਨਾਂ ਕਰਕੇ ਕਿਸਾਨ ਅਕਾਲੀ ਦਲ ਤੋਂ ਪਹਿਲਾਂ ਹੀ ਦੂਰ ਹੋ ਚੁੱਕੇ ਹਨ।
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਮਗਰੋਂ ਹੁਣ ਛੋਟੇ ਬਾਦਲ ਸੁਖਬੀਰ ਸਿੰਘ ਅੱਜ ਸਿੱਟ ਸਾਹਮਣੇ ਪੇਸ਼ ਹੋਏ ਹਨ। ਇਥੇ ਦਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਸਪੈਸ਼ਨ ਜਾਂਚ ਟੀ
ਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਵੱਡੇ ਬਿਜਲੀ ਕੱਟ ਲਗਾਉਣ ਤੇ ਲੋੜੀਂਦਾ ਨਹਿਰੀ ਪਾਣੀ ਨਾ ਦੇਣ ਕਾਰਨ ਖੇਤੀਬਾੜੀ ਅਰਥਚਾਰਾ ਖਤਰੇ ਵਿਚ ਪੈ ਗਿਆ ਹੈ ਜਿਸ ਕਾਰਨ ਸੂਬੇ ਵਿਚ ਝੋਨੇ ਦੀ ਫਸਲ ਤਬਾਹ ਹੋਣ ਦਾ ਖ਼ਤਰਾ ਬਣ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਇਥੇ ਖਰੜ ਮਿਉਂਸਪਲ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣ ਆਏ ਸਨ। ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰ ਚੰਦੂਮਾਜਰਾ ਵੀ ਮੌਕੇ ’ਤੇ ਹਾਜ਼ਰ ਸਨ।
ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੇਸ਼ੀ ਲਈ ਸੰਮਨ ਭੇਜੇ ਹਨ। ਇਸ ਟੀਮ ਨੇ ਕਲ ਹੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਕੋਲੋਂ ਪੁੱਛ-ਪੜਤਾਲ ਕੀਤੀ ਸੀ। ਸੂਤਰਾਂ ਨੇ ਦਸਿਆ ਕਿ ਐਸ.ਆਈ.ਟੀ. ਨੇ ਸੁਖਬੀਰ ਨੂੰ 26 ਜੂਨ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਵਿਚ ਪੈਂਦੇ ਪੰਜਾਬ ਪੁਲਿਸ ਦੇ ਮਿੰਨੀ ਹੈਡਕੁਆਰਟਰ ਵਿਚ ਤਲਬ ਕੀਤਾ ਗਿਆ ਹੈ ਜਿਥੇ ਉਨ੍ਹਾਂ ਕੋਲੋਂ ਗੋਲੀ ਕਾਂਡ ਸਬੰਧੀ ਪੁੱਛ-ਪੜਤਾਲ ਕੀਤੀ ਜਾਵੇਗੀ।
ਚੰਡੀਗੜ੍ਹ : ਅਕਾਲੀ ਦਲ ਤੇ ਬਸਪਾ ਦੇ ਗਠਜੋੜ ਮਗਰੋਂ ਅੱਜ ਪਹਿਲੀ ਵਾਰ ਇਨ੍ਹਾਂ ਇਕੱਠੇ ਹੋ ਕੇ ਰੋਸ ਮੁਜ਼ਾਹਰਾ ਕੀਤਾ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਹਾਲੀ ਵਿਖੇ ਫਾਰਮ ਹਾਊਸ ਸਿਸਵਾਂ ਅੱਗੇ ਪੋਸਟ ਮੈਟ੍ਰਿਕ ਸਕਾਲਰਸ਼ਿਪ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਸਾਥੀਆਂ ਵਿਰੁਧ ਖਰੂਦ ਪਾਉਣ 'ਤੇ ਪਰਚਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਤੇ 200 ਦੇ ਕਰੀਬ ਵਿਅਕਤੀਆਂ ਖਿਲਾਫ਼ ਆਈਪੀਸੀ ਦੀ ਧਾਰਾ 188, 269,270 ਤੇ ਐਕਟ, 2005 ਦੀ ਧਾਰਾ 51-ਏ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਮਾਜ ਸੇਵੀ ਸੰਗਠਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿਚ ਲੋਕਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਅਤੇ ਉਹਨਾਂ ਨੇ ਮਦਦ ਲਈ ਕਾਂਗਰਸੀ ਨੇਤਾਵਾਂ ਵੱਲੋਂ ਵੀ ਕੀਤੀ ਗਈ ਪੇਸ਼ਕਸ਼ ਠੁਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਾਲੀ ਕਨਫੈਡਰੇਸ਼ਨ ਆਫ ਕਾਲਜਿਜ਼ ਐਂਡ ਸਕੂਲਜ਼ ਵੱਲੋਂ ਹਜ਼ਾਰਾਂ ਆਕਸੀਜ਼ਨ ਕੰਸੈਂਟ੍ਰੇਟਰ ਦੇਣ ਤੇ ਆਪਣੇ ਨਰਸਿੰਗ ਕਾਲਜਾਂ ਵਿਚ ਕੋਰੋਨਾ ਕੇਅਰ ਸੈਂਟਰ ਬਣਾਉਣ ਲਈ 15 ਦਿਨ ਪਹਿਲਾਂ ਕੀਤੀ ਗਈ ਪੇਸ਼ਕਸ਼ ਬਾਰੇ ਕੋਈ ਹੁੰਗਾਰਾ ਨਹੀਂ ਭਰਿਆ।
ਪੰਜਾਬ ਦੇ ਕੈਬਨਿਟ ਮੰਤਰੀਆਂ ਸ. ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਬਰਗਾੜੀ ਕਾਂਡ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਦੇ ਲਹੂ ਨਾਲ ਨਾ ਸਿਰਫ ਉਸਦੇ ਹੱਥ ਬਲਕਿ ਰੂਹ ਵੀ ਭਿੱਜੀ ਹੋਈ ਹੈ।
ਪੱਛਮੀ ਬੰਗਾਲ ਵਿੱਚ ਟੀ.ਐਮ.ਸੀ. ਦੀ ਸ਼ਾਨਦਾਰ ਜਿੱਤ ਲਈ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਮਤਾ ਬੈਨਰਜੀ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਰੀਆਂ ਔਕੜਾਂ ਦਾ ਉਨ੍ਹਾਂ ਨੇ ਬਹੁਤ ਹੀ ਦਲੇਰੀ ਨਾਲ ਸਾਹਮਣਾ ਕੀਤਾ ਅਤੇ ਉਨ੍ਹਾਂ ਸੱਚਮੁੱਚ ਇਕ ਸ਼ੇਰਨੀ ਦੀ ਤਰ੍ਹਾਂ ਲੜ ਕੇ ਜਿੱਤ ਪ੍ਰਾਪਤ ਕੀਤੀ ਹੈ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕੋਟਕਪੂਰਾ ਗੋਲੀ ਕਾਂਡ ਕੇਸ (Kotkapura Firing Case) ਵਿਚ ਹਾਈ ਕੋਰਟ (High Court) ਦੇ ਹੁਕਮਾਂ ਉਤੇ ਖੁਸ਼ੀਆਂ ਮਨਾਉਣ ਲਈ ਸੁਖਬੀਰ ਬਾਦਲ ਦਾ ਮਖੌਲ ਉਡਾਇਆ ਹੈ ਜਦਕਿ ਮਾਣਯੋਗ ਅਦਾਲਤ ਨੇ ਅਜੇ ਹੁਕਮਾਂ ਦੀ ਕਾਪੀ ਵੀ ਜਾਰੀ ਨਹੀਂ ਕੀਤੀ। ਮੁੱਖ ਮੰਤਰੀ ਨੇ ਅਕਾਲੀ ਲੀਡਰ ਨੂੰ ਜਸ਼ਨ ਨਾ ਮਨਾਉਣ ਲਈ ਆਖਿਆ ਕਿਉਂਕਿ ਇਹ ਮਾਮਲਾ ਅਜੇ ਖਤਮ ਨਹੀਂ ਹੋਇਆ।