ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਸਬ-ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਸਿੰਘ ਸਭਾ ਸੈਕਟਰ, 125, ਸੰਨੀ ਇਨਕਲੇਵ ਖਰੜ ਵਿਖੇ 22 ਅਗਸਤ ਨੂੰ ਕੈਂਪ ਲਗਾਇਆ ਜਾ ਰਿਹਾ ਹੈ