ਯੂਨੀਅਨ ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ।
ਸਰਕਾਰੀ ਸਕੂਲਾਂ ਵਿੱਚ ਹੋਰ ਬਿਹਤਰ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ
ਐਵਾਰਡਾਂ ਲਈ ਪੂਰੀ ਪਾਰਦਰਸ਼ਤਾ, ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਕੀਤੀ ਗਈ ਅਧਿਆਪਕਾਂ ਦੀ ਚੋਣ: ਬੈਂਸ
ਡਾ. ਤੇਜਿੰਦਰ ਪਾਲ ਸਿੰਘ ਨੇ ਅਖੀਰ ਵਿੱਚ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਹੱਕਾਂ ਦੀ ਬਹਾਲੀ ਨਾ ਕੀਤੀ ਗਈ, ਤਾਂ ਸਮੂਹ ਕੰਟਰੈਕਟ ਅਧਿਆਪਕ ਆਪਣੇ ਹੱਕ ਲੈਣ ਲਈ ਕਿਸੇ ਵੀ ਹੱਦ ਤੱਕ ਜਾਣ ਤੋਂ ਪਿੱਛੇ ਨਹੀਂ ਹਟਣਗੇ।
ਲਗਭਗ 1100 ਆਦਰਸ਼ ਸਕੂਲ ਅਧਿਆਪਕਾਂ ਨੂੰ ਮਿਲੇਗਾ ਲਾਭ; ਮਹੀਨਾਵਾਰ ਤਨਖਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਹੋਵੇਗੀ: ਭਗਵੰਤ ਸਿੰਘ ਮਾਨ
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਰੋਤਿਆਂ ਦੀ ਸਾਂਝ ਪਾਈ ਅਤੇ ਸਮੁੱਚੇ ਸੈਮੀਨਾਰ ਦਾ ਮੰਚ ਸੰਚਾਲਨ ਕੀਤਾ। ਇਸ ਮੌਕੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਗਈ।
ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਦਿਨੇਸ਼ ਕੁਮਾਰ ਨੂੰ ਉਪਲਬਧੀ ਲਈ ਵਧਾਈ
ਟੈਕਸਾਂ ਦੇ ਰੂਪ ਵਿੱਚ ਕਰੋੜਾਂ ਰੁਪਏ ਸਰਕਾਰਾਂ ਦੇ ਖਜ਼ਾਨੇ ਵਿੱਚ ਜਾ ਰਹੇ ਹਨ। ਉਨ੍ਹਾਂ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਬੱਚਿਆਂ ਨੂੰ ਤਾਕੀਦ ਕੀਤੀ ਹੈ ਕਿ ਉਹ ਡਾਕਟਰ ਬਣਕੇ ਮਨੁੱਖਤਾ ਦੀ ਭਲਾਈ ਲਈ ਵਚਨਬੱਧ ਰਹਿਣ। ਸਮਾਗਮ ਵਿੱਚ ਵੱਡੀ ਗਿਣਤੀ ਅਗਰਵਾਲ ਸਮਾਜ ਦੇ ਮੈਂਬਰ ਹਾਜ਼ਰ ਸਨ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨਾਂ ਰਾਹੀਂ ਦਿਖਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਸਦੀਵੀ ਸੰਦੇਸ਼ ਦਿੰਦੀ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਪ੍ਰਸੰਗਿਕ ਹੈ।
ਅਤੇ ਆਦਰਸ ਸਕੂਲ ਦੇ ਟੀਚਰਾਂ ਕਰ ਰਹੇ ਪ੍ਰੋਟੈਸਟ ਨੂੰ ਅਸਵਾਸਨ ਦਿੱਤਾ ਕਿ ਮੈਂ ਕੈਬਨਟ ਵਿੱਚ ਨਹੀਂ ਹਾਂ ਪਰ ਆਉਣ ਵਾਲੇ ਸੋਮਵਾਰ ਨੂੰ ਵਿਧਾਨ ਸਭਾ ਸੈਸ਼ਨ ਹੋਵੇਗਾ ਮੈਂ ਤੁਹਾਡਾ ਮੁੱਦਾ ਜਰੂਰ ਚੁਕਾਂਗੀ
ਇਸ ਪ੍ਰੀਖਿਆ ਲਈ ਤਿਆਰੀ ਕਰਦੇ ਹਨ।ਡਾ.ਰਜਨੀਸ਼ ਕੁਮਾਰ ਪ੍ਰਿੰਸੀਪਲ ਫੀਲਖਾਨਾ ਪਟਿਆਲ਼ਾ ਨੇ ਜਿਲ੍ਹਾ ਸਿੱਖਿਆ ਅਫਸਰ,ਸਾਥੀ ਟੀਮ,ਵਿਦਿਆਰਥੀਆਂ ਦੇ ਮਾਪੇ ਅਤੇ ਮੋਜੂਦ ਅਧਿਆਪਕਾਂ ਨਾਲ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਤੇ ਪੈ੍ਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਤਿੰਨ ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਵੀ ਘਰ ਦੇ ਨੇੜੇ ਤਬਾਦਲੇ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਨਾਰਾਜ਼ਗੀ ਵਧਦੀ ਜਾ ਰਹੀ ਹੈ।
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਦੇਣ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਉਸ ਵੇਲੇ ਹਵਾ ਨਿਕਲ ਗਈ, ਜਦੋਂ ਸਕੂਲ ਦੇ ਖੇਡ ਵਿਭਾਗ ਵਿੱਚ ਦਿੱਤੇ ਗਏ ਨਿਯੁਕਤੀ ਪੱਤਰਾਂ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਿਖਾਈ ਜਾ ਰਹੀ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਡੀ.ਏ.ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਕਰਾਲਾ ਵਿਖੇ ਨਵ-ਨਿਯੁਕਤ ਪ੍ਰਿੰਸੀਪਲ ਸ੍ਰੀਮਤੀ ਸ਼ਿਪਰਾ ਸ਼ਰਮਾ ਦੀ ਕੁਸ਼ਲ ਅਗਵਾਈ ਹੇਠ ਮਾਪੇ-ਅਧਿਆਪਕ ਮੀਟਿੰਗ (PTM) ਦਾ ਬਹੁਤ ਹੀ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।
ਅਧਿਆਪਕ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਪਾਤੜਾਂ ਬਲਾਕ ਦੇ ਵੱਖ-ਵੱਖ ਸਕੂਲਾਂ ਵਿੱਚ ਐਸਆਈਆਰ ਦੇ ਕੰਮ ਲਈ ਅਧਿਆਪਕਾਂ ਨੂੰ ਛੁੱਟੀ ਵਾਲੇ ਦਿਨ ਸਕੂਲਾਂ ਵਿੱਚ ਬੁਲਾਉਣ ਦੇ ਵਿਰੋਧ ਵਿੱਚ ਅਧਿਆਪਕਾਂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।
ਅਧਿਆਪਕ ਜੱਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਸਮਾਣਾ ਦੇ ਵੱਖ ਵੱਖ ਸਕੂਲਾਂ ਵਿੱਚ ਐੱਸ. ਆਈ. ਆਰ. ਦੇ ਕੰਮ ਲਈ ਅਧਿਆਪਕਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਸਕੂਲ ਬਲਾਉਣ ਦੇ ਵਿਰੋਧ ਵਿੱਚ ਅਧਿਆਪਕਾਂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਕਿਸੇ ਐਮਰਜੈਂਸੀ ਸਥਿਤੀ ਮੌਕੇ ਜ਼ਖਮੀ ਜਾਂ ਕਿਸੇ ਪੀੜਤ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਪ੍ਰਦਾਨ ਕਰਨਾ ਸਭ ਤੋਂ ਵੱਡੀ ਮਾਨਵਤਾਵਾਦੀ ਸੇਵਾ ਹੈ।
ਚੀਫ਼ ਖ਼ਾਲਸਾ ਦੀਵਾਨ ਵੱਲੋਂ ਡਾਇਰੈਕਟੋਰੇਟ ਐਜੂਕੇਸ਼ਨ ਦੇ ਸਹਿਯੋਗ ਨਾਲ ਸੀ.ਕੇ.ਡੀ ਆਈ.ਸੀ.ਐਸ.ਈ, ਸੀ.ਬੀ.ਐਸ.ਈ ਅਤੇ ਪੀ.ਐਸ.ਈ.ਬੀ ਸਕੂਲਾਂ ਦੇ ਅਧਿਆਪਕਾਂ ਦੀ ਯੋਗਤਾ ਨੂੰ ਹੋਰ ਨਿਖਾਰਣ ਅਤੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਗੁਣਵਤਾ ਭਰਪੂਰ ਸਿੱਖਿਆ ਦੇਣ ਦੇ ਉਦੇਸ਼ ਨਾਲ ਮਿਤੀ 02 ਤੋ 06 ਜੁਲਾਈ ਤੱਕ ਪੰਜ ਦਿਨਾਂ ਵਿਸ਼ਾਲ ਅਧਿਆਪਕ ਸਿਖਲਾਈ ਸੈਮੀਨਾਰ ਕਰਵਾਏ ਗਏ।
ਕੇਂਦਰੀ ਸਿੱਖਿਆ ਮੰਤਰਾਲੇ ਨੇ ’ਨੈਸ਼ਨਲ ਐਵਾਰਡ ਫਾਰ ਟੀਚਰਜ਼ 2026’ (ਅਧਿਆਪਕਾਂ ਲਈ ਰਾਸ਼ਟਰੀ ਪੁਰਸਕਾਰ) ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਹਨ।
ਕੇਂਦਰੀ ਸਿੱਖਿਆ ਮੰਤਰਾਲੇ ਨੇ 'ਨੈਸ਼ਨਲ ਐਵਾਰਡ ਫਾਰ ਟੀਚਰਜ਼ 2026' (ਅਧਿਆਪਕਾਂ ਲਈ ਰਾਸ਼ਟਰੀ ਪੁਰਸਕਾਰ) ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਹਨ।
ਐਨ ਐਸ ਕਿਊ ਐਫ ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਆਪ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪੂਰੇ ਪੰਜਾਬ ਤੋਂ ਪੁੱਜੇ ਅਧਿਆਪਕਾਂ ਵੱਲੋਂ ਸੁਨਾਮ ਪੁਲ ਨੀਚੇ ਤੋ ਸ਼ਹਿਰ ਵਿੱਚ ਲੰਘਦੇ ਹੋਏ ਅਮਨ ਅਰੋੜਾ ਦੀ ਕੋਠੀ ਤੱਕ ਸਰਕਾਰ ਦਾ ਜੰਮਕੇ ਪਿੱਟ ਸਿਆਪਾ ਕੀਤਾ ਗਿਆ।
ਹੱਕੀ ਮੰਗਾਂ ਮਨਵਾਉਣ ਲਈ ਕੜਕਦੀ ਧੁੱਪ ਵਿੱਚ ਕੰਪਿਊਟਰ ਅਧਿਆਪਕਾਂ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ।
ਪੰਜਾਬ ਦੀ ਸਿੱਖਿਆ ਹਾਲਤ ਬਦ ਤੋ ਬਦਤਰ ਹੁੰਦੀ ਜਾ ਰਹੀ ਹੈ। ਅਧਿਆਪਕਾਂ ਨੂੰ ਗੈਰ ਵਿਦਿਅਕ ਕੰਮਾਂ ਵਿੱਚ ਉਲਝਾ ਕੇ ਸਕੂਲਾਂ ਤੋ ਬਾਹਰ ਕਰ ਦਿੱਤਾ ਗਿਆ ਹੈ।
ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ 'ਚ ਹੱਲਾ ਬੋਲਿਆ ਗਿਆ। ਅਧਿਆਪਕਾਂ ਵੱਲੋਂ ਇਸ ਦੌਰਾਨ ਰੋਸ ਵੱਜੋਂ ਟਾਵਰ 'ਤੇ ਵੀ ਚੜ੍ਹਨ ਦੀ ਖ਼ਬਰ ਹੈ।
ਬਲਾਕ ਪਾਤੜਾਂ ਅਧੀਨ ਜਨਗਣਨਾ ਤਹਿਤ ਤਾਇਨਾਤ ਅਧਿਆਪਕਾਂ ਦੀਆਂ ਬੀਐਲਓ ਵਜੋਂ ਦੋਹਰੀਆਂ ਡਿਊਟੀਆਂ ਲਗਾਉਣ ਨੂੰ ਲੈ ਕੇ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ।
ਬੀਤੇ ਦਿਨੀ ਪੰਜਾਬ ਵਿੱਚ ਹੋਈਆਂ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਰਾਏਕੋਟ ਦੀ ਨਗਰ ਕੌਂਸਲ ਰਾਏਕੋਟ ਦੇ ਵਾਰਡ ਨੰਬਰ 4 ਤੋਂ ਉਮੀਦਵਾਰ ਜਗਦੇਵ ਸਿੰਘ ਜੱਗਾ ਉੱਤੇ ਕੀਤੇ ਕਾਤਲਾਨਾ ਹਮਲੇ ਦੌਰਾਨ ਗੰਭੀਰ ਜਖ਼ਮੀ ਹੋਏ
ਰਾਜ ਭਰ ਵਿੱਚ ‘ਮਹਾਜਸ਼ਨ’ ਥੀਮ ਤਹਿਤ ਕਰਵਾਈ ਗਈ ਮਾਪੇ-ਅਧਿਆਪਕ ਮਿਲਣੀ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਸਕੂਲ ਆਫ ਐਮੀਨੈਂਸ ਬਨੂੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਟੇਮਾਜਰਾ ਅਤੇ ਗੀਗੇਮਾਜਰਾ ਦਾ ਦੌਰਾ ਕਰਕੇ ਮਾਪਿਆਂ, ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨਾਲ ਗੱਲਬਾਤ ਕੀਤੀ।
ਭਾਰਤ ਸਰਕਾਰ ਵੱਲੋਂ ਕੀਤੀ ਜਾ ਰਹੀ ਜਨਗਣਨਾ ਕਰਨ ਵਾਸਤੇ ਪੰਜਾਬ ਸਰਕਾਰ ਅਧੀਨ ਸਿਵਲ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਨੂੰ ਬਹੁਤ ਵੱਡੀ ਗਿਣਤੀ ਵਿੱਚ ਜਨਗਣਨਾ ਕਰਨ ਲਈ ਬਤੌਰ ਸੁਪਰਵਾਈਜ਼ਰ, ਗਿਣਤੀਕਾਰ ਲਾਇਆ ਗਿਆ ਹੈ।
ਕਿਹਾ ਅਧਿਆਪਕਾਂ ਦੇ ਹੱਕਾਂ ਲਈ ਜਾਰੀ ਰਹੇਗਾ ਸੰਘਰਸ਼
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਮੁੜ ਬਹਾਲੀ ਦੀ ਮੰਗ ਕਰ ਰਹੇ ਕੱਚੇ ਅਧਿਆਪਕਾਂ ਨੂੰ ਮੰਗਲਵਾਰ ਦੇ ਦਿਨ ਚੀਮਾਂ ਥਾਣੇ ਵਿੱਚ ਡੱਕ ਦਿੱਤਾ ਗਿਆ ਅਤੇ ਸ਼ਾਮ ਨੂੰ ਰਿਹਾਅ ਕਰ ਦਿੱਤਾ।
ਮੁੱਖ ਮੰਤਰੀ ਦੇ ਹੁਕਮਾਂ ਨੂੰ ਜਾਣਿਆ ਜਾ ਰਿਹਾ ਟਿੱਚ
ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਈ ਗਈ। ਇਸ ਮੀਟਿੰਗ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਦਰਮਿਆਨ ਸਹਿਯੋਗ ਦੇ ਨਾਲ ਪੰਜਾਬ ਦੇ ਕਲਾਸਰੂਮਾਂ ਵਿੱਚ ਪ੍ਰਤੱਖ ਤਬਦੀਲੀਆਂ ਦਿਖਣੀਆਂ ਸ਼ੁਰੂ ਹੋ ਗਈਆਂ ਹਨ, ਜਿਸਨੇ ਅਧਿਆਪਨ ਅਭਿਆਸਾਂ ਨੂੰ ਵਧੇਰੇ ਆਨੰਦਮਈ ਅਤੇ ਵਿਹਾਰਕ ਬਣਾ ਦਿੱਤਾ ਹੈ ਅਤੇ ਵਿਦਿਆਰਥੀਆਂ ਲਈ ਸਿੱਖਣ ਦਾ ਮਾਹੌਲ ਵਧੇਰੇ ਪ੍ਰਭਾਵਸ਼ਾਲੀ ਬਣ ਰਿਹਾ ਹੈ।