ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 22 ਜੁਲਾਈ ਨੂੰ ਦੇਸ਼ ਭਰ ਵਿੱਚ ਟੋਲ ਪਲਾਜ਼ਿਆਂ ਨੂੰ ਟੋਲ-ਮੁਕਤ ਕਰਨ ਦੇ ਪ੍ਰੋਗਰਾਮ ਤਹਿਤ ਅੱਜ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਗੁਰਦੁਆਰਾ ਮੋਰਚਾ ਸਾਹਿਬ ਵਿੱਚ ਫ਼ੈਸਲਾ ਕੀਤਾ ਗਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਹੋਰ ਟੋਲ ਪਲਾਜ਼ਿਆਂ ਦੇ ਨਾਲ-ਨਾਲ ਕੱਥੂਨੰਗਲ (ਵਰਿਆਮ ਨੰਗਲ) ਟੋਲ ਪਲਾਜ਼ਾ ’ਤੇ ਵੀ ਵੱਡਾ ਇਕੱਠ ਕਰਕੇ ਟੋਲ ਨੂੰ ਮੁਫ਼ਤ ਕਰਵਾਇਆ ਜਾਵੇਗਾ।