ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਅਤੇ ਐੱਸ ਪੀ (ਟ੍ਰੈਫ਼ਿਕ) ਨਵਨੀਤ ਸਿੰਘ ਮਾਹਲ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਉਪ ਕਪਤਾਨ ਪੁਲਿਸ, ਟ੍ਰੈਫਿਕ, ਕਰਨੈਲ ਸਿੰਘ ਵੱਲੋਂ ਅੱਜ ਸ਼ਿਸ਼ੂ ਨਿਕੇਤਨ ਪਬਲਿਕ ਸਕੂਲ, ਸੈਕਟਰ 66, ਮੋਹਾਲੀ, ਐਸ.ਏ.ਐਸ.ਨਗਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਖਬਰਦਾਰ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ।