ਦੋਸਤੋਂ ਮਾਂ ਸ਼ਬਦ ਮੂੰਹੋਂ ਨਿਕਲਦੇ ਹੀ ਦਿਲ ਨੂੰ ਬਹੁਤ ਪਿਆਰਾ ਲੱਗਦਾ ਹੈ ਤੇ ਦਿਲ ਨੂੰ ਸਕੂਨ ਜਿਹਾ ਮਿਲ ਜਾਂਦਾ ਹੈ।ਜਿੰਨੀ ਨਿੱਘ ਤੇ ਮਿਠਾਸ ਮਾਂ ਸ਼ਬਦ ਵਿੱਚ ਭਰੀ ਹੈ ਸਾਇਦ ਦੁਨੀਆਂ ਦੀ ਹੋਰ ਕਿਸੇ ਵੀ ਚੀਜ ਵਿੱਚ ਨਹੀਂ ਮਿਲਦੀ।ਮਾਂ ਦਾ ਪਿਆਰ ਕਦੇ ਵੀ ਮਾਪਿਆ ਨਹੀਂ ਜਾ ਸਕਦਾ।