ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਦਿੱਲੀ ਸੰਸਦ ਮਾਰਗ ਅਤੇ ਜੰਤਰ ਮੰਤਰ ਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਅੰਨ੍ਹੇਵਾਹ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਦੀ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਇਸ ਬੇਰਹਿਮੀ ਨੂੰ ਪੰਜਾਬ ਵਿੱਚ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਖ਼ਤਰਨਾਕ ਦਸਤਕ ਦੱਸਿਆ ਹੈ।