Sunday, May 12, 2024

workers

ਸਫਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਚਲ ਰਹੀ ਹੜਤਾਲ ਖਤਮ

ਮੇਅਰ ਵਲੋਂ ਕਿਸੇ ਵੀ ਕਰਮਚਾਰੀ ਨੂੰ ਨੌਕਰੀ ਤੋਂ ਨਾ ਕੱਢਣ ਅਤੇ ਬਾਕੀ ਮੰਗਾਂ ਲਈ ਮੀਟਿੰਗ ਵਿੱਚ ਮਤਾ ਲਿਆਉਣ ਦਾ ਭਰੋਸਾ

ਮਜ਼ਦੂਰ ਮੁਕਤੀ ਮੋਰਚਾ ਨੇ ਕਾਮਿਆਂ ਦੇ ਮਸਲੇ ਵਿਚਾਰੇ

ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ ਵਿੱਚ ਹਾਜ਼ਰ ਆਗੂ।

ਐਮ.ਐਲ.ਏ. ਕੁਲਵੰਤ ਸਿੰਘ ਵੱਲੋਂ ਨਵ - ਨਿਯੁਕਤ ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਚ ਹੁਣ ਤੱਕ 38 ਹਜ਼ਾਰ ਤੋਂ ਵਧੇਰੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਂਗਨਵਾੜੀ ਹੈਲਪਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਨਵਜਨਮੀਆਂ ਬੱਚੀਆਂ ਨੂੰ ਬੇਬੀ ਕਿਟਸ ਵੀ ਵੰਡੀਆਂ

ਬਿਜਲੀ ਕਾਮਿਆਂ ਨੇ ਕੀਤਾ ਰੋਸ਼ ਪ੍ਰਦਰਸਨ

 ਅੱਜ ਇੱਥੇ ਮੁਲਾਜ਼ਮ ਯੂਨਾਈਟਿਡ ਔਰਗੇਨਾਈਜ਼ੇਸ਼ਨ ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ. ਡਵੀਜ਼ਨ ਮਾਲੇਰਕੋਟਲਾ ਵੱਲੋਂ ਡਵੀਜ਼ਨ ਮਾਲੇਰਕੋਟਲਾ ਦੇ ਮੇਨ ਗੇਟ ਅੱਗੇ ਸੀ.ਆਰ.ਏ.-295/19 ਦੇ ਪਰਖਕਾਲ ਪੂਰਾ ਕਰ ਚੁੱਕੇ ਸਾਥੀਆਂ ਦੀਆਂ ਤਨਖ਼ਾਹਾਂ ਨਾ ਬਣਨ ਅਤੇ ਸਹਾਇਕ ਲਾਈਨਮੈਨਾਂ ਤੇ ਕ੍ਰਾਈਮ ਬ੍ਰਾਂਚ ਵੱਲੋਂ ਪਾਏ ਗਏ ਝੂਠੇ ਪਰਚਿਆਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਬਨੂੰੜ ਵਿਖੇ ਸਫਾਈ ਸੇਵਕਾਂ ਦੀ ਕਰਵਾਈ ਟ੍ਰੇਨਿੰਗ

ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ  ਅਤੇ ਪੀ.ਐਮ.ਆਈ.ਡੀ.ਸੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦਫਤਰ ਨਗਰ ਕੌਸ਼ਲ ਬਨੂੰੜ ਵਿਖੇ ਪ੍ਰਧਾਨ ਜਗਤਾਰ ਸਿੰਘ ਕੰਬੋਜ, ਕਾਰਜ ਸਾਧਕ ਅਫਸਰ ਜਗਜੀਤ ਸਿੰਘ ਜੱਜ, ਸੁਪਰਡੈਂਟ ਸੈਨੀਟੇਸ਼ਨ ਜੰਗ ਬਹਾਦਰ, ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ, ਸੀ.ਐਫ. ਅਮਨਦੀਪ ਕੌਰ ਸਿੱਧੂ, ਸਮੂਹ ਕੌਂਸਲਰ ਅਤੇ ਹੈਲਥ ਵਿਭਾਗ ਦੀ ਟੀਮ ਦੇ ਹੇਠ ਸਵੱਛ ਭਾਰਤ ਮਿਸ਼ਨ 2.0 ਤਹਿਤ ਨਗਰ ਕੌਂਸਲ ਬਨੂੰੜ ਵਿਖੇ ਸਫਾਈ ਕਰਮਚਾਰੀਆਂ ਦੀ ਕੈਪੇਸਟੀ ਬਿਲਡਿੰਗ ਟਰੇਨਿੰਗ ਕਰਵਾਈ ਗਈ।

ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ: ਅਰੁਨਾ ਚੌਧਰੀ

ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਨੇ ਸਮੂਹ ਜ਼ਿਲ੍ਹਿਆਂ ਲਈ 1170 ਆਂਗਨਵਾੜੀ ਵਰਕਰਾਂ, 82 ਮਿੰਨੀ ਆਂਗਨਵਾੜੀ ਵਰਕਰਾਂ ਅਤੇ 3229 ਆਂਗਨਵਾੜੀ ਹੈਲਪਰਾਂ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਰੰਭ ਦਿੱਤੀ ਹੈ। 

ਪਟਿਆਲਾ ਵਿਚ ਪਹਿਲੇ ਦਿਨ 58 ਉਸਾਰੀ ਵਰਕਰਾਂ ਨੇ ਲਗਵਾਈ ਕੋਵਿਡ ਵੈਕਸੀਨ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰੀਕਿਰਿਆ ਤਹਿਤ 2423 ਨਾਗਰਿਕਾਂ ਨੇਂ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 2,49,969 ਹੋ ਗਿਆ ਹੈ।ਅੱਜ ਜਿਲੇ੍ਹ ਵਿੱਚ 18 ਤੋਂ 44 ਸਾਲ ਦੇ ਉਮਰ ਵਰਗ ਦੇ ਟੀਕਾਕਰਨ ਦੇ ਪਹਿਲੇ ਗੇੜ ਵਿੱਚ ਉਸਾਰੀ ਕਾਮਿਆ ਦੇ ਹੋ ਰਹੇ ਕੋਵਿਡ ਟੀਕਕਾਕਰਣ ਮੁਹਿੰਮ ਦੀ ਸ਼ੁਰੂਆਤ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਵੱਲੋ ਸਬ ਸਿਡਰੀ ਸਿਹਤ ਕੇਂਦਰ ਚਮਾਰੂ ਤੋਂ ਉਸਾਰੀ ਵਰਕਰਾਂ ਦੇ ਟੀਕਾ ਲਗਵਾ ਕੇ ਕਰਵਾਈ ਗਈ।

ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਉਸਾਰੀ ਮਜ਼ਦੂਰਾਂ ਲਈ ਕੋਵਿਡ ਟੀਕਾਕਰਨ ਦੀ ਸ਼ੁਰੂਆਤ

ਸਿਹਤ ਤੇ ਪਰਵਾਰ ਭਲਾਈ ਮੰਤਰੀ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੁਫ਼ਤ ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਅੱਜ ਫ਼ੇਜ਼ 7 ਵਿਚ ਪੈਂਦੇ ਸ਼ਹਿਰੀ ਮੁੱਢਲੇ ਸਿਹਤ ਕੇਂਦਰ (ਯੂ.ਪੀ.ਐਚ.ਸੀ.) ਤੋਂ ਉਸਾਰੀ ਮਜ਼ਦੂਰਾਂ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੁਆਰਾ 18 ਤੋਂ 44 ਸਾਲ ਤਕ ਦੀ ਉਮਰ ਦੇ ਰਜਿਸਟਰਡ ਉਸਾਰੀ ਮਜ਼ਦੂਰਾਂ ਦਾ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ।

18 ਤੋਂ 44 ਸਾਲ ਦੀ ਉਮਰ ਵਰਗ ਦੇ ਉਸਾਰੀ ਕਾਮਿਆਂ ਨੂੰ ਕੱਲ ਤੋਂ ਲਗਾਇਆ ਜਾਵੇਗਾ ਦਾ ਕੋਵਿਡ ਦਾ ਟੀਕਾ