ਸਥਾਨਕ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਅਧੀਨ ਚਲ ਰਹੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਆਕੜ ਪਟਿਆਲਾ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਿਆ ਭਾਰਤ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਡਾ.ਗੁਰਤੇਜ ਸਿੰਘ ਦੀ ਯੋਗ ਅਗਵਾਈ ਹੇਠ (ਆਈਕੀਉਏਸੀ) ਦੇ ਸਹਿਯੋਗ ਨਾਲ ਅੰਤਰ-ਰਾਸ਼ਟਰੀ ਯੁਵਕ ਦਿਵਸ ਨੂੰ ਸਮਰਪਿਤ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾ ਕਰਨ ਸੰਬੰਧੀ ਸਹੁੰ ਚੁੱਕ ਸਮਾਗਮ ਕਾਲਜ ਕੈਂਪਸ ਵਿਖੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਦੀ ਸਮੂਹਿਕ ਸਹਿਯੋਗਤਾ ਨਾਲ ਕੀਤਾ ਗਿਆ।
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, 'ਅੰਤਰਰਾਸ਼ਟਰੀ ਨੌਜਵਾਨ ਦਿਵਸ' ਦੇ ਮੌਕੇ ਮਿਤੀ 12 ਅਗਸਤ ਨੂੰ , ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ।
ਕਾਲਜ਼ ਦੇ ਵਾਈਸ ਪ੍ਰਿੰਸੀਪਲ ਅਚਲਾ ਸਿੰਗਲਾ ਵਿਦਿਆਰਥੀਆਂ ਨਾਲ ਖੜ੍ਹੇ ਹੋਏ
ਸਕੱਤਰ ਦੀਪਤੀ ਗੋਇਲ ਨੇ ਪੇਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀ ਨੂੰ ਇਨਾਮ ਵੀ ਦਿੱਤਾ